ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਨੂੰ ਲੈ ਕੇ Alert ਜਾਰੀ, ਇੱਕ ਜ਼ਿਲ੍ਹੇ ਦਾ ਤਾਪਮਾਨ 0 ਡਿਗਰੀ ਹੋਇਆ

Published on: December 18, 2024 8:31 am

Punjab

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਬੁੱਧਵਾਰ ਨੂੰ 18 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ।
24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਔਸਤ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 0 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਹਿਮਾਲਿਆ ਖੇਤਰ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇਹ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਜਾਵੇਗਾ।
ਅੱਜ ਪੰਜਾਬ ਦੇ ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਸ਼ੀਤ ਲਹਿਰ ਦਾ ਔਰੇਂਜ ਅਲਰਟ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਯੈਲੋ ਅਲਰਟ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।