ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟਰੈਕਾਂ ‘ਤੇ ਜਾਮ ਲਗਾ ਦੇਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 16 ਦਸੰਬਰ ਨੂੰ ਟਰੈਕਟਰ ਮਾਰਚ ਕੱਢਿਆ ਗਿਆ ਸੀ। ਕਿਸਾਨਾਂ ਨੇ ਹਰਿਆਣਾ ਦੇ ਹਿਸਾਰ, ਸੋਨੀਪਤ, ਚਰਖੀ ਦਾਦਰੀ, ਸਿਰਸਾ, ਫਤਿਹਾਬਾਦ, ਕੈਥਲ ਅਤੇ ਅੰਬਾਲਾ ਵਿੱਚ ਟਰੈਕਟਰ ਮਾਰਚ ਕੱਢ ਕੇ ਪ੍ਰਦਰਸ਼ਨ ਕੀਤਾ ਸੀ।
