ਫੌਜ ਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀ ਕੀਤੇ ਢੇਰ, ਦੋ ਜਵਾਨ ਜ਼ਖਮੀ

Published on: December 19, 2024 9:18 am

ਰਾਸ਼ਟਰੀ

ਸ਼੍ਰੀਨਗਰ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕਦੇਰ ਇਲਾਕੇ ‘ਚ ਫੌਜ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਅੱਤਵਾਦੀਆਂ ਦੀਆਂ ਲਾਸ਼ਾਂ ਮਿਲਣੀਆਂ ਬਾਕੀ ਹਨ। ਮੁਕਾਬਲੇ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ।
ਅੱਜ ਵੀਰਵਾਰ ਸਵੇਰੇ ਫੌਜ ਅਤੇ ਪੁਲਸ ਨੂੰ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।