21 ਦਸੰਬਰ ਨੂੰ ਮਾਲੇਰਕੋਟਲਾ ਦੇ ਵਾਰਡ ਨੰ.18 ਦੇ ਵਸਨੀਕਾਂ ਲਈ ਕਮਾਈ ਛੁੱਟੀ ਦਾ ਐਲਾਨ

Punjab

ਮਾਲੇਰਕੋਟਲਾ, 20 ਦਸੰਬਰ, ਦੇਸ਼ ਕਲਿੱਕ ਬਿਓਰੋ

                   ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰ. 18 ਦੀ ਉਪ ਚੋਣ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਮਾਲੇਰਕੋਟਲਾ ਦੇ ਵਾਰਡ ਨੰ. 18 ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 21 ਦਸੰਬਰ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਹਰ ਉਹ ਵਿਅਕਤੀ ਜੋ ਵਾਰਡ ਨੰ 18 ਦਾ ਮੂਲ ਨਿਵਾਸੀ ਹੈ ਪਰ ਇਸ ਸਮੇਂ ਕਿਸੇ ਹੋਰ ਸ਼ਹਿਰ/ਸਥਾਨ ਵਿਖੇ ਕੰਮ ਕਰ ਰਿਹਾ ਹੈ, ਵੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਇਸ ਛੁੱਟੀ ਦਾ ਹੱਕਦਾਰ ਹੋਵੇਗਾ। 

                   ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।