ਮੋਹਾਲੀ ’ਚ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਨੇ ਜਤਾਇਆ ਦੁੱਖ

Published on: December 21, 2024 8:24 pm

ਚੰਡੀਗੜ੍ਹ ਪੰਜਾਬ

ਮੋਹਾਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ :

ਮੋਹਾਲੀ ਦੇ ਸੋਹਾਣਾ ਵਿੱਚ ਅੱਜ ਬਹੁ ਮੰਜ਼ਿਲਾ ਡਿੱਗਣ ਕਾਰਨ ਵਾਪਰੇ ਹਾਦਸੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ, ‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।‘

ਜ਼ਿਕਰਯੋਗ ਹੈ ਕਿ ਅੱਜ ਸ਼ਾਮ ਸਮੇਂ ਸੋਹਾਣਾ ਵਿੱਚ ਇਕ ਬਹੁ ਮੰਜ਼ਿਲ ਇਮਾਰਤ ਢਹਿ ਢੇਰੀ ਹੋ ਗਈ। ਮਾਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਖਦਸ਼ਾ ਹੈ। ਬਚਾਓ ਕਾਰਜ ਵਿੱਚ ਐਨਡੀਆਰਐਫ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।