ਸੋਹਾਣਾ ਵਿਖੇ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਪੰਜਾਬ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ :

ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ ਐਸਡੀਐਮ ਦਮਨਦੀਪ ਕੌਰ ਵੱਲੋਂ ਕੀਤੀ ਗਈ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਜ਼ਿਕਰਯੋਗ ਹੈ ਕਿ ਬੀਤੀ ਰਾਤ ਨੂੰ ਐਨਡੀਆਰਐਫ ਵੱਲੋਂ ਲੜਕੀ ਨੂੰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਮ੍ਰਿਤਕ ਲੜਕੀ ਦੀ ਪਹਿਚਾਣ ਹਿਮਾਚਲ ਪ੍ਰਦੇਸ਼ ਦੇ ਥੀਓਗ ਦੀ ਰਹਿਣ ਵਾਲੀ ਦ੍ਰਿਸ਼ਟੀ ਵਰਮਾ (20) ਪੁੱਤਰੀ ਮਰਹੂਮ ਭਗਤ ਵਰਮਾ ਵਜੋਂ ਹੋਈ ਹੈ

ਦੂਜੇ ਪਾਸੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਸ ਨੇ ਸ਼ਨੀਵਾਰ ਰਾਤ ਨੂੰ ਥਾਣਾ ਸੋਹਾਣਾ ਵਿਖੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਦੇ ਖਿਲਾਫ ਭਾਰਤੀ ਨਿਆਏ ਸਹਿੰਤਾ ਦੀ ਧਾਰਾ 105 ਅਧੀਨ ਕੇਸ ਦਰਜ ਕਰ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।