SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

Published on: December 22, 2024 11:27 am

ਪੰਜਾਬ

ਅੰਮ੍ਰਿਤਸਰ, 22 ਦਸੰਬਰ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।