ਕੜਾਕੇ ਦੀ ਠੰਢ ’ਚ ਪੰਜਾਬ ਪੁਲਿਸ ਖਿਲਾਫ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪਤੀ ਪਤਨੀ

ਪੰਜਾਬ

ਸ਼ੇਰਪੁਰ, 24 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਪੈ ਰਹੀ ਕੜਾਕੀ ਦੀ ਠੰਢ ’ਚ ਪੰਜਾਬ ਪੁਲਿਸ ਦੇ ਖਿਲਾਫ ਪਤੀ ਪਤਨੀ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਅੱਜ ਦੁਪਹਿਰ ਸਮੇਂ ਪਿੰਡ ਗੋਵਿੰਦਪੁਰਾ ਦੇ ਰਹਿਣ ਵਾਲੇ ਜਗਸੀਰ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਪ੍ਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਪੁਲਿਸ ਵੱਲੋਂ ਵੱਲੋਂ ਦਰਜ ਕੀਤੇ ਗਏ ਐਨ ਡੀ ਪੀ ਐਸ ਦੇ ਪਰਚੇ ਨੂੰ ਝੂਠਾ ਦਸਦੇ ਹੋਏ ਦੋਵੇਂ ਜਾਣੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਟੈਂਕੀ ਦੇ ਹੇਠ ਕਰਕੇ ਪੁਲਿਸ ਪ੍ਰਸ਼ਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਦੂਜੇ ਪਾਸੇ ਪੁਲਿਸ ਪ੍ਰਸ਼ਾਸ਼ਨ ਨੇ ਪਰਿਵਾਰ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਮੁੱਢ ਤੋਂ ਨਕਾਰਿਆਂ ਤੇ ਮੁਕੱਦਮੇ ਨੂੰ ਸਹੀ ਕਰਾਰ ਦਿੱਤਾ। ਪਰਿਵਾਰ ਪੱਖ ਤੋਂ ਗੱਲਬਾਤ ਕਰਦਿਆਂ ਸੁਰਜੀਤ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਉਸਦੇ ਪੋਤੇ ਸੁਖਵੀਰ ਸਿੰਘ ਨੂੰ ਪੁਲਿਸ ਵੱਲੋਂ ਕਸਬੇ ਦੇ ਚੌਂਕ ਵਿੱਚੋਂ ਚੁੱਕ ਕੇ 900 ਨਸ਼ੀਲੀ ਗੋਲੀ ਦਾ ਪਰਚਾ ਦਿੱਤਾ ਗਿਆ ਹੈ ਜੋ ਕਿ ਸਰਾਸਰ ਝੂਠਾ ਹੈ। ਜਿਸ ਦੇ ਰੋਸ ਵਜੋਂ ਉਸ ਦਾ ਮੁੰਡਾ ਜਗਸੀਰ ਸਿੰਘ ਤੇ ਉਸ ਦੀ ਨੂੰਹ ਮਨਪ੍ਰੀਤ ਕੌਰ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਇਨਸਾਫ ਦੀ ਮੰਗ ਕਰ ਰਹੇ ਹਨ

ਦੂਜੇ ਪਾਸੇ ਪੁਲਿਸ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮੁਖਬਰ ਖਾਸ ਪਾਸੋਂ ਇਤਲਾਹ ’ਤੇ ਮੁਲਜ਼ਮ ਹਰਮਨਪ੍ਰੀਤ ਸਿੰਘ ਉਰਫ ਹੰਮੂ ਪੁੱਤਰ ਬੱਗਾ ਸਿੰਘ ਵਾਸੀ ਦੀਦਾਰਗੜ੍ਹ ਤੇ ਸੁਖਵੀਰ ਸਿੰਘ ਉਰਫ ਸੁੱਖੀ ਪੁੱਤਰ ਜਗਸੀਰ ਸਿੰਘ ਵਾਸੀ ਗੋਵਿੰਦਪੁਰਾ ਨੂੰ ਬੁਲਟ ਮੋਟਰ ਸਾਈਕਲ ਸਮੇਤ ਕਾਬੂ ਕਰਕੇ 900 ਨਸ਼ੀਲੀ ਗੋਲੀ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਥਾਣਾ ਸੇਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਪਾਸੋਂ 12550 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਟੈਂਕੀ ’ਤੇ ਚੜੇ ਮੁਲਜਮ ਸੁਖਵੀਰ ਸਿੰਘ ਦੇ ਪਰਿਵਾਰ ਵੱਲੋਂ ਲਾਏ ਗਏ ਦੋਸਾਂ ਨੂੰ ਥਾਣਾ ਸੇਰਪੁਰ ਪੁਲਿਸ ਪ੍ਰਸ਼ਾਸਨ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਵੱਲੋਂ ਮੁੱਢ ਤੋਂ ਨਕਾਰਦਿਆਂ ਬੇਬੁਨਿਆਦ ਦੱਸਿਆਂ ਗਿਆ। ਖਬਰ ਲਿਖੇ ਜਾਣ ਤੱਕ ਪਤੀ ਪਤਨੀ ਪਾਣੀ ਵਾਲੀ ਟੈਂਕੀ ’ਤੇ ਡਟੇ ਹੋਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।