PU ਨਾਲ ਸਬੰਧਤ ਅਦਾਰੇ 27 ਦਸੰਬਰ ਨੂੰ ਰਹਿਣਗੇ ਬੰਦ

Published on: December 24, 2024 11:35 am

ਚੰਡੀਗੜ੍ਹ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ।

ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।