ਗੁਰਦੁਆਰਾ ਰੱਥ ਸਾਹਿਬ ਸਹੇੜੀ ਤੋਂ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਜਾਇਆ ਵਿਸ਼ਾਲ ਨਗਰ ਕੀਰਤਨ

Punjab

ਮੋਰਿੰਡਾ: 25 ਦਸੰਬਰ, ਭਟੋਆ 

ਗੁਰਦੁਆਰਾ ਸ੍ਰੀ ਰੱਥ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਖਾਲਸਾ ਹੀ ਬਾਣੇ ਵਿੱਚ ਸਜੇ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ ਜਿਨਾ ਦੇ ਅੱਗੇ ਜਿੱਥੇ ਵੱਡੀ ਗਿਣਤੀ ਵਿੱਚ ਔਰਤਾਂ ਵੱਲੋਂ ਰਸਤੇ ਦੀ ਸਫਾਈ ਕੀਤੀ ਜਾ ਰਹੀ ਸੀ ਉੱਥੇ ਹੀ ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ।

ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਭਾਏਮਾਨ ਸਨ ਜਿਨਾਂ ਦੇ ਪਿੱਛੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ  ਜਥੇ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਵੱਲੋ,ਪਿੰਡ ਖੇੜੀ ਤੋ ਮੁਗਲ ਹਕੂਮਤ ਕੋਲ ਗ੍ਰਿਫਤਾਰ ਕਰਵਾਉਣ ਉਪਰੰਤ  ਮੋਰਿੰਡਾ ਦੀ ਕੋਤਵਾਲੀ ਵਿੱਚ ਕੈਦ ਰੱਖਣ , ਦੂਜੇ ਦਿਨ ਰੱਥ ਤੇ ਬੈਠਾ ਕੇ ਵਿਖੜੇ ਪੈੰਡਿਆਂ ਰਾਹੀ ਸਰਹੰਦ ਲੈ ਜਾਣ, ਦੋ ਦਿਨ ਠੰਡੇ ਬੁਰਜ ਵਿੱਚ ਕੈਦ ਕਰਕੇ ਮਾਨਸਿਕ ਤੇ ਸਰੀਰਕ ਤਸੀਹੇ ਦੇਣ ਉਪਰੰਤ 

ਸੂਬਾ ਸਰਹੰਦ ਦੀ ਕਚਹਿਰੀ ਵਿੱਚ ਕਾਜੀ ਵੱਲੋ ਸਾਹਿਬਜ਼ਾਦਿਆਂ ਨੂੰ ਜਿਉੰਦੇ ਦੀਵਾਰ ਵਿਚ ਚਿਣਨ ਸਜਾ ਦੇਕੇ ਸ਼ਹੀਦ ਕਰਨ ਦੇ ਪ੍ਰਸੰਗ ਨੂੰ ਵੈਰਾਗਮਈ ਕੀਰਤਨ ਰਾਂਹੀ ਪੇਸ਼ ਕਰਕੇ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।

ਲੱਗਭਗ 4 ਕਿਲੋਮੀਟਰ ਲੰਮੇ ਇਸ ਨਗਰ ਕੀਰਤਨ ਵਿੱਚ ਇੱਕ ਛੋਟਾ ਰੱਥ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ  ਬਣਿਆ ਰਿਹਾ । ਜਿਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਜਦੋਂ ਮੁਗਲ ਹਕੂਮਤ ਵੱਲੋਂ ਇਨਾ ਮਹਾਨ ਸ਼ਹੀਦਾਂ ਨੂੰ ਗੰਗੂ ਬ੍ਰਾਹਮਣ ਦੇ ਘਰ ਤੋਂ ਗ੍ਰਿਫਤਾਰ ਕਰਕੇ ਮੋਰਿੰਡਾ ਦੀ ਕੋਤਵਾਲੀ ਅਤੇ ਸਰਹੰਦ ਤੱਕ ਲਿਜਾਇਆ ਗਿਆ ਤਾਂ ਉਸ ਸਮੇਂ ਇਸ ਤਰ੍ਹਾਂ ਦੇ ਰੱਥ ਰਾਹੀਂ ਹੀ ਉਹਨਾਂ ਨੂੰ ਪਿੰਡ ਸਹੇੜੀ ਤੋਂ ਲਿਜਾਇਆ ਗਿਆ ਸੀ। ਇਸ ਮੌਕੇ ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ਼੍ਰੀ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਢੋਲਣ ਮਾਜਰਾ ਚੌਂਕ ਤੇ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰ ਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸ੍ਰੀ ਰੁਮਾਲਾ ਸਾਹਿਬ ਭੇਂਟ ਕਰਕੇ ਸਤਿਕਾਰ ਭੇਂਟ ਕੀਤਾ ਗਿਆ । ਇਸ ਵਿਸ਼ਾਲ ਨਗਰ ਕੀਰਤਨ ਲੈ ਕੇ ਪਿੰਡ ਸਹੇੜੀ ਤੋਂ ਲੈ ਕੇ ਮੋਰਿੰਡਾ ਸਰਹੰਦ ਬਾਈਪਾਸ ਤੱਕ ਸੈਂਕੜਿਆਂ ਦੀ ਤਾਦਾਦ ਵਿੱਚ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ ਸਨ । ਨਗਰ ਕੀਰਤਨ ਦੌਰਾਨ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਸ੍ਰੀ ਜਤਿੰਦਰ ਪਾਲ ਸਿੰਘ ਅਤੇ ਐਸਐਚ ਓ ਸ੍ਰੀ ਹਰਜਿੰਦਰ ਸਿੰਘ ਵੱਲੋਂ ਸਖਤ ਸੁਰੱਖਿਆ ਅਤੇ ਟਰੈਫਿਕ ਕੰਟਰੋਲ ਕਰਨ ਲਈ ਢੋਕਮੇ ਪ੍ਰਬੰਧ ਕੀਤੇ ਗਏ ਸਨ। 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।