ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਪੰਜਾਬ

ਖਡੂਰ ਸਾਹਿਬ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਖਡੂਰ ਸਾਹਿਬ ਦੇ ਮੁਹਲਾ ਸੱਚਖੰਡ ਰੋਡ ‘ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਸ ਪਾਰਟੀ ‘ਤੇ ਮੁਲਜ਼ਮ ਨੇ ਗੋਲੀਆਂ ਚਲਾ ਦਿੱਤੀਆਂ।ਪੁਲਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ ਹੋ ਗਿਆ।
ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਇਲਾਕੇ ਵਿੱਚ ਘੁੰਮ ਰਿਹਾ ਹੈ। ਪਿੱਛਾ ਕਰਨ ‘ਤੇ ਮੁਲਜ਼ਮ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।ਇਕ ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਲੱਗੀ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ।
ਸੂਚਨਾ ਤੋਂ ਬਾਅਦ ਐੱਸਐੱਸਪੀ ਅਭਿਮਨਿਊ ਰਾਣਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਈ-20 ਕਾਰ, ਇੱਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਪੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਛੇ ਕੇਸ ਦਰਜ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।