ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਬਦਮਾਸ਼ ਪੁਲਸ ਵਲੋਂ ਕਾਬੂ

ਪੰਜਾਬ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਮੋਗਾ ‘ਚ ਗੈਂਗਸਟਰ ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ 4 ਬਦਮਾਸ਼ਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 60 ਲੱਖ ਰੁਪਏ ਨਾ ਦੇਣ ’ਤੇ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਬਦਮਾਸ਼ਾਂ ਨੇ ਖੋਹੇ ਗਏ ਮੋਬਾਈਲ ਤੋਂ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ।
ਇਸ ਮਾਮਲੇ ਸਬੰਧੀ ਐਸਪੀ ਡੀ ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਚਾਰ ਮੁਲਜ਼ਮਾਂ ਨੇ ਮੋਗਾ ਦੇ ਇੱਕ ਕੱਪੜਾ ਵਪਾਰੀ ਤੋਂ 60 ਲੱਖ ਰੁਪਏ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ‘ਤੇ ਬਦਮਾਸ਼ਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਹ ਧਮਕੀ ਗੈਂਗਸਟਰ ਅਰਸ਼ ਡੱਲਾ ਦੇ ਨਾਂ ‘ਤੇ ਦਿੱਤੀ ਗਈ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ, ਸੰਦੀਪ ਸਿੰਘ, ਸੋਨੂੰ ਕੁਮਾਰ ਵਾਸੀ ਮੋਗਾ ਅਤੇ ਕਰਨ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।