ਜਲੰਧਰ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਗੁਰਾਇਆ ਤੋਂ ਆਪਣੇ ਪਰਿਵਾਰ ਵਾਲਿਆਂ ਨੂੰ ਬਿਨਾਂ ਦੱਸੇ ਬੁਲੇਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਲਈ ਰਵਾਨਾ ਹੋਏ ਦੋ ਨੌਜਵਾਨ ਵਾਪਸ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਪਰਗੁਣ ਵਰਮਾ (17) ਵਜੋਂ ਹੋਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦਕਿ ਪਰਜੇ ਅਰੋੜਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਪਰਗੁਨ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਹਾਦਸਾ ਜੀਟੀ ਰੋਡ ਪਿੰਡ ਖਹਿਰਾ ਨੇੜੇ ਵਾਪਰਿਆ। ਟੱਕਰ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
