Ex PM ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ, ਰੱਦ ਕੀਤੇ ਸਰਕਾਰੀ ਪ੍ਰੋਗਰਾਮ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ :

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਤੋਹਨ ਸਿੰਘ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗਾ। ਕੇਂਦਰ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਵੀਰਵਾਰ ਦੀ ਸ਼ਾਮ ਨੂੰ ਡਾਕਟਰ ਮਨਮੋਹਨ ਸਿੰਘ ਨੂੰ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਏਮਜ਼ ਵਿੱਚ ਹੀ ਉਨ੍ਹਾਂ ਆਖਰੀ ਸ਼ਾਹ ਲਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।