ਨਵੀਂ ਦਿੱਲੀ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸਵੇਰੇ 8 ਵਜੇ ਕਾਂਗਰਸ ਦੇ ਮੁੱਖ ਦਫਤਰ ਲਿਆਂਦੀ ਜਾਵੇਗੀ। ਜਿੱਥੇ ਸਵੇਰੇ 8:30 ਤੋਂ 9:30 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਨਿਗਮਬੋਧ ਘਾਟ ‘ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਡਾਕਟਰ ਮਨਮੋਹਨ ਸਿੰਘ 2004 ਵਿੱਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ। ਉਹ ਮਈ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕਰ ਚੁੱਕੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਅਤੇ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
