CM ਮਾਨ ਵੱਲੋਂ ਬਠਿੰਡਾ ਬੱਸ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 3-3 ਲੱਖ ਸਹਾਇਤਾ ਰਾਸ਼ੀ ਦਾ ਐਲਾਨ

Punjab

ਚੰਡੀਗੜ੍ਹ: 28 ਦਸੰਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।