ਨਵਾਂ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਸ਼ਾਂਤੀ ਲੈ ਕੇ ਆਵੇ : ਡਿਪਟੀ ਕਮਿਸ਼ਨਰ 

Punjab

ਬਠਿੰਡਾ, 31 ਦਸੰ‌ਬਰ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ 2025 ਆਪ ਸਭ ਲਈ ਖੁਸ਼ੀਆਂ ਅਤੇ ਸ਼ਾਂਤੀ ਲੈ ਕੇ ਆਵੇ, ਹਰ ਦਿਨ ਤੁਹਾਡੇ ਲਈ ਖਾਸ ਹੋਵੇ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਰੀ ਤੁਹਾਡੇ ਲਈ ਪ੍ਰਾਰਥਨਾ ਹੈ ਕਿ ਤੁਹਾਡੀ ਜ਼ਿੰਦਗੀ ਸਫਲਤਾ ਅਤੇ ਖੁਸ਼ੀਆਂ ਨਾਲ ਭਰੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਸਾਲ ਤੁਹਾਡੇ ਲਈ ਪਿਆਰ ਭਰਿਆ ਹੋਵੇ ਅਤੇ ਅਸੀਮ ਤਰੱਕੀ ਦੇ ਅਵਸਰ ਲਿਆਵੇ। ਇਸ ਮੌਕੇ ਉਹਨਾਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੀ ਵੀ ਅਪੀਲ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।