ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਅੰਮ੍ਰਿਤਸਰ, 29 ਦਸੰਬਰ, ਦੇਸ਼ ਕਲਿੱਕ ਬਿਓਰੋਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 […]

Continue Reading

ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ

ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ, 29 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ […]

Continue Reading

ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ 12 ਕੱਟੇ ਚਾਲਾਨ, 55 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ

*ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸ਼ਹਿਰ ਨਿਵਾਸੀ- ਐਸ.ਡੀ.ਓ ਅਮਨਦੀਪ ਸਿੰਘ* ਮਾਲੇਰਕੋਟਲਾ 29 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਗਰ ਕੌਂਸਲ ਮਾਲੇਰਕੋਟਲਾ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਅਤੇ ਜਾਗਰੂਕਤਾ  ਮੁਹਿੰਮ ਦਾ ਆਯੋਜਨ ਕੀਤਾ ਗਿਆ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਸਥਾਨਕ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 55 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ 12 ਚਲਾਨ ਵੀ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸੈਨੇਟਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ, ਸੈਨੇਟਰੀ ਸੁਪਰਵਾਈਜ਼ਰ ਪਰਮਜੀਤ ਸਿੰਘ ਸੀ.ਐਫ ਰੋਹਿਤ ਅਤੇ ਰਾਜਪਾਲ ਕੌਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਟੈਂਪਲੈਟ ਵੀ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਪ੍ਰਸਾਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਸੁਗਾਤ ਵਜੋਂ ਸਵੱਛ ਵਾਤਾਵਰਣ ਦਿੱਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੰਗਲ-ਯੂਜ਼ ਪਲਾਸਟਿਕ ‘ਤੇ ਨਿਰਭਰਤਾ ਨੂੰ ਘਟਾਉਣ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ ਦੇ ਨਾਲ ਨਾਲ ਵਾਤਾਵਰਣ ਪੱਖੀ ਬੈਗ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਇਹਨਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗ੍ਹਾ ਜੂਟ ਤੇ ਕੱਪੜੇ ਦੇ ਬੈਗ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹੋਏ ਹਨ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਬਣਾਉਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 29 ਦਸੰਬਰ,2024, ਦੇਸ਼ ਕਲਿੱਕ ਬਿਓਰੋ   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ   ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ […]

Continue Reading

ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਅਕਾਲੀ ਕੌਂਸਲਰ ਦੇ ਪਤੀ ‘ਤੇ ਪਰਚਾ ਦਰਜ

ਜਲੰਧਰ, 29 ਦਸੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਦੇ ਕਸਬਾ ਨਕੋਦਰ ਦੇ ਵਾਰਡ ਨੰਬਰ 1 ਤੋਂ ਅਕਾਲੀ ਦਲ ਦੀ ਟਿਕਟ ‘ਤੇ ਕੌਂਸਲਰ ਚੁਣੀ ਗਈ ਔਰਤ ਦੇ ਪਤੀ ਅਮਰਜੀਤ ਸਿੰਘ ਖਿਲਾਫ ਥਾਣਾ ਨਕੋਦਰ ਦੀ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਹੈ।ਮਹਿਲਾ ਕੌਂਸਲਰ ਦੇ ਪਤੀ ‘ਤੇ ਇਕ ਵਿਅਕਤੀ ਦੀ ਜਗ੍ਹਾ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਦੋਸ਼ ਹੈ।ਜਿਸ […]

Continue Reading

ਲਾਰੈਂਸ ਇੰਟਰਵਿਊ ਮਾਮਲਾ : ਪੰਜਾਬ ਸਰਕਾਰ ਨੇ DSP ਨੂੰ ਬਰਖਾਸਤ ਕਰਨ ਲਈ ਫਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜੀ

ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਫ਼ਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਸੂਬਾ ਸਰਕਾਰ ਨੇ ਹਾਈ ਕੋਰਟ […]

Continue Reading

ਕਿਵੇਂ ਵਾਪਸ ਹੋ ਸਕਦੇ ਹਨ ਸਾਈਬਰ ਠੱਗਾਂ ਦੁਆਰਾ ਲੁੱਟੇ ਪੈਸੇ

ਚੰਡੀਗੜ੍ਹ: 29 ਦਸੰਬਰ, ਦੇਸ਼ ਕਲਿੱਕ ਬਿਓਰੋ ਕਈ ਸ਼ਾਤਰ ਦਿਮਾਗ ਲੁਟੇਰਿਆਂ ਵੱਲੋਂ ਦਿਨੋਂ ਦਿਨ ਲੁੱਟ ਖੋਹ ਦੇ ਨਵੇਂ ਨਵੇਂ ਤਰੀਕੇ ਅਪਣਾ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਡਿਜੀਟਲ ਗ੍ਰਿਫਤਾਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਹ ਤਰੀਕਾ ਵਰਤ ਕੇ ਉਹ ਲੋਕਾਂ ਤੋਂ ਲੱਖਾਂ ਰੁਪਏ ਦੀ ਲੁੱਟ ਕਰ ਰਹੇ ਹਨ […]

Continue Reading

ਪੀਲੀਭੀਤ ਮੁਕਾਬਲੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾਇਆ

APP ਵਿਧਾਇਕ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ :ਯੂਪੀ ਦੇ ਪੀਲੀਭੀਤ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ […]

Continue Reading

ਪਤੰਗ ਉਡਾਉਂਦਿਆਂ ਬੋਰਵੈਲ ‘ਚ ਡਿੱਗੇ ਬੱਚੇ ਨੂੰ 16 ਘੰਟੇ ਬਾਅਦ ਬਾਹਰ ਕੱਢਿਆ, ਹਾਲਤ ਗੰਭੀਰ

ਭੋਪਾਲ, 29 ਦਸੰਬਰ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਰਾਘੋਗੜ੍ਹ ‘ਚ ਬੋਰਵੈੱਲ ‘ਚ ਡਿੱਗੇ 10 ਸਾਲਾ ਬੱਚੇ ਨੂੰ ਬਾਹਰ ਕੱਢ ਲਿਆ ਗਿਆ ਹੈ। NDRF ਅਤੇ ਸਿਹਤ ਵਿਭਾਗ ਦੀ ਟੀਮ ਨੇ ਉਸ ਨੂੰ ਸਟਰੈਚਰ ‘ਤੇ ਬਾਹਰ ਲਿਆਂਦਾ। ਸਿਹਤ ਵਿਭਾਗ ਦੀ ਟੀਮ ਉਸ ਨੂੰ ਐਂਬੂਲੈਂਸ ਰਾਹੀਂ ਜ਼ਿਲ੍ਹਾ ਹਸਪਤਾਲ ਲੈ ਗਈ। ਬੱਚੇ ਦੀ ਹਾਲਤ ਨਾਜ਼ੁਕ […]

Continue Reading