ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ
ਫ਼ਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ
ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2025 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।
ਅੱਜ ਸਵੇਰੇ ਖੁੱਲ੍ਹੇ ਪੰਡਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਸਾਧਾ ਸਿੰਘ ਤੇ ਉਸ ਦੇ ਸਾਥੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਭ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਰਬ ਸਾਂਝੀ ਧਾਰਮਿਕ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੰਧੂ ਨੇ ਸਭ ਨੂੰ ਜੀ ਆਇਆਂ ਆਖਿਆ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਾਜ਼ਰੀਨ ਨੂੰਨਵੇਂਸਾਲਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾਂ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ, ਸੋ ਸਾਰੇ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਤਨਦੇਹੀ ਨਾਲ ਪੰਜਾਬ ਵਾਸੀਆਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ /ਸੰਗਤਾਂ ਨੂੰਨਵੇਂਸਾਲਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਹੁਣ ਤੱਕ ਉਨ੍ਹਾਂ ਨੂੰ ਕਿਸੇ ਮੁਲਾਜ਼ਮ ਪ੍ਰਤੀ ਆਮ ਲੋਕਾਂ ਵੱਲੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ।
ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਡਾ. ਪ੍ਰਗਿਆ ਜੈਨ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰਨਵੇਂਸਾਲਤੇਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਸੰਤ ਮਹਾਂਪੁਰਸ਼ਾਂ ਵਲੋਂ ਦਰਸਾਏ ਮਾਰਗਤੇਚੱਲ ਕੇ ਲੋਕਾਂ ਦੀ ਸੇਵਾ ਕਰੀਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਅਲੰਕਾਰ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆ ਉਨ੍ਹਾਂ ਨੂੰ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਸਾਰੇ ਮੁਲਾਜ਼ਮਾਂ/ਅਧਿਕਾਰੀਆਂ ਨੂੰ ਕਿਹਾ ਕਿ ਉਹ ਨਵੇਂ ਸਾਲ ਵਿੱਚ ਵੀ ਪਹਿਲਾਂ ਤੋਂ ਵੱਧ ਜਜਬੇ ਨਾਲ ਆਪਣੀ ਡਿਊਟੀ ਨਿਭਾਉਣ ਤੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਕੰਮ ਕਰਨ।
ਸਮਾਗਮ ਨੂੰ ਸਫਲ ਬਣਾਉਣ ਲਈ ਕਮੇਟੀ ਮੈਂਬਰਾਂ ਵਿੱਚੋਂ ਸ੍ਰੀ ਦਰਸ਼ਨ ਲਾਲ ਸ਼ਰਮਾ, ਸ. ਮਨਦੀਪ ਸਿੰਘ ਮੋਰਾਂਵਾਲੀ, ਬਲਵੀਰ ਸਿੰਘ, ਬਲਦੇਵ ਸਿੰਘ ਜੰਡੋਕੇ, ਪ੍ਰਵੀਨ ਰਾਣੀ, ਅਮਰਜੀਤ ਕੌਰ, ਰਜਿੰਦਰ ਕੌਰ, ਸਟੈਨੋ, ਮਿੰਨੀ ਛਾਬੜਾ, ਨਛੱਤਰ ਸਿੰਘ ਢੈਪਈ, ਲਖਵੰਤ ਸਿੰਘ ਮਾਨ, ਅੰਮ੍ਰਿਤਪਾਲ ਸਿੰਘ,ਸ਼ਿੰਦਰ ਪਾਲ, ਬਿੱਕਰ ਸਿੰਘ, ਜਗਦੀਸ਼ ਸਿੰਘ ਨੇ ਵੱਡਮੁੱਲਾ ਯੋਗਦਾਨ ਪਾਇਆ।ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ (ਬਾਬਾ), ਐਸ.ਡੀ.ਐਮ ਵਰਿੰਦਰ ਸਿੰਘ ਗੁਪਤਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕਿਟ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ,ਅਮਨਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।



