ਬਸਪਾ ਦਾ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ
ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਬਸਪਾ ਵਿੱਚ ਰਹਿੰਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਫੀ ਕੰਮ ਕੀਤਾ ਸੀ।

ਪਿਛਲੇ ਦਿਨੀਂ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ‘ਤੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂ ਪ੍ਰਧਾਨ ਬਣਾ ਦਿੱਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।