ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਿਆ, ਮੌਤ

Published on: January 6, 2025 12:54 pm

ਪੰਜਾਬ

ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਿਆ, ਮੌਤ

ਪਟਿਆਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦੇ ਹੋਏ ਛੱਤ ਤੋਂ ਡਿੱਗ ਗਿਆ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਦੇਰ ਸ਼ਾਮ ਪਟਿਆਲਾ ਦੇ ਸਹਿਜਪੁਰਾ ਰੋਡ ‘ਤੇ ਸਥਿਤ ਪਿੰਡ ਕੁਲਾਰਾਂ ‘ਚ ਵਾਪਰੀ। ਬੱਚੇ ਦੀ ਪਛਾਣ 11 ਸਾਲਾ ਜਸ਼ਨਦੀਪ ਸਿੰਘ ਵਾਸੀ ਪਿੰਡ ਕੁਲਾਰਾਂ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਮ੍ਰਿਤਕ ਜਸ਼ਨਦੀਪ ਦੇ ਪਿਤਾ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ ਕਿ ਛੱਤ ਤੋਂ ਡਿੱਗ ਕੇ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਉਹ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਪਹਿਲਾਂ ਇਲਾਜ ਸ਼ੁਰੂ ਕੀਤਾ ਪਰ ਉਸ ਦੀ ਮੌਤ ਹੋ ਚੁੱਕੀ ਸੀ।
ਬੱਚੇ ਦਾ ਇਲਾਜ ਕਰ ਰਹੇ ਡਾਕਟਰ ਸੁਰਿੰਦਰ ਸਿੰਘ ਅਨੁਸਾਰ ਜ਼ਿਆਦਾ ਖੂਨ ਵਹਿਣ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਜਦੋਂ ਤੱਕ ਪਰਿਵਾਰ ਵਾਲੇ ਬੱਚੇ ਨੂੰ ਹਸਪਤਾਲ ਲੈ ਕੇ ਗਏ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।