ਅੱਜ ਸਵੇਰੇ-ਸਵੇਰੇ ਆਏ ਭੂਚਾਲ ਕਾਰਨ 32 ਤੋਂ ਵੱਧ ਲੋਕਾਂ ਦੀ ਮੌਤ, ਗਿਣਤੀ ਹੋਰ ਵਧਣ ਦਾ ਖ਼ਦਸ਼ਾ
ਲਹਾਸਾ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਤਿੱਬਤ ‘ਚ ਅੱਜ ਮੰਗਲਵਾਰ ਨੂੰ ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ‘ਚ 32 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਚਾਈਨਾ ਭੂਚਾਲ ਨੈੱਟਵਰਕ ਸੈਂਟਰ (CENC) ਮੁਤਾਬਕ ਅੱਜ ਮੰਗਲਵਾਰ ਨੂੰ ਸਵੇਰੇ 9:05 ਵਜੇ (ਬੀਜਿੰਗ ਸਮੇਂ) ‘ਤੇ ਮਹਿਸੂਸ ਕੀਤੇ ਗਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.8 ਮਾਪੀ ਗਈ।
ਚੀਨ ਦੇ ਸਰਕਾਰੀ ਮੀਡੀਆ ਮੁਤਾਬਕ ਤਿੱਬਤ ‘ਚ 6.8 ਤੀਬਰਤਾ ਦੇ ਭੂਚਾਲ ‘ਚ 32 ਲੋਕਾਂ ਦੀ ਮੌਤ ਹੋ ਗਈ ਹੈ। 38 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਚ ਸੀ।
Published on: ਜਨਵਰੀ 7, 2025 10:32 ਪੂਃ ਦੁਃ