ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ

ਕੌਮਾਂਤਰੀ ਰਾਸ਼ਟਰੀ

ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ

ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਮੰਗਲਵਾਰ ਸਵੇਰੇ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ ਵਿੱਚ ਸੀ।
ਜਿਕਰਯੋਗ ਹੈ ਕਿ 2015 ਵਿੱਚ, ਨੇਪਾਲ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਬਹੁਤ ਤਬਾਹੀ ਮਚਾਈ ਸੀ। ਇਸ ਦੌਰਾਨ ਕਰੀਬ 9 ਹਜ਼ਾਰ ਲੋਕ ਮਾਰੇ ਗਏ ਸਨ। ਇਸ ਭੂਚਾਲ ਨੇ ਦੇਸ਼ ਦਾ ਭੂਗੋਲ ਵੀ ਵਿਗਾੜ ਕੇ ਰੱਖ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।