ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼

ਪੰਜਾਬ

ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼

ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਗੇ। ਇਸ ਸਬੰਧੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।