ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

Published on: January 8, 2025 2:12 pm

ਸਿੱਖਿਆ \ ਤਕਨਾਲੋਜੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ।

ਅੱਠਵੀਂ ਕਲਾਸ ਦੀ ਡੇਟਸ਼ੀਟ ਦੇਖਣ ਲਈ ਇੱਥੇ ਕਲਿੱਕ ਕਰੋ

ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

10ਵੀਂ ਕਲਾਸ ਦੀ ਡੇਟਸ਼ੀਟ ਦੇਖਣ ਲਈ ਇੱਥੇ ਕਲਿੱਕ ਕਰੋ

8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ।

12ਵੀਂ ਕਲਾਸ ਦੀ ਡੇਟਸ਼ੀਟ ਦੇਖਣ ਲਈ ਇੱਥੇ ਕਲਿੱਕ ਕਰੋ

ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਹੈ। ਪ੍ਰੀਖਿਆ ਦੀ ਡੇਟਸ਼ੀਟ www.pseb.ac.in ਦੇਖੀ ਜਾ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।