V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ

Top Trending News

V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। 14 ਜਨਵਰੀ ਨੂੰ ਉਹ ਇਸਰੋ ਦੇ ਮੁਖੀ ਐੱਸ. ਸੋਮਨਾਥ ਦੀ ਜਗ੍ਹਾ ਅਹੁਦਾ ਸੰਭਾਲਣਗੇ।
ਨਾਰਾਇਣਨ ਦਾ ਕਾਰਜਕਾਲ 2 ਸਾਲ ਦਾ ਹੋਵੇਗਾ। ਵਰਤਮਾਨ ਵਿੱਚ ਉਹ ਵਲਿਆਮਾਲਾ ਵਿਖੇ ਸਥਿਤ ਲਿਕਵਿਡ ਪ੍ਰੋਪਲਸ਼ਨ ਸਿਸਟਮ ਸੈਂਟਰ (LPSC) ਦੇ ਡਾਇਰੈਕਟਰ ਹਨ। ਸੀਨੀਅਰ ਵਿਗਿਆਨੀ ਨਰਾਇਣਨ ਕੋਲ 40 ਸਾਲ ਦਾ ਤਜ਼ਰਬਾ ਹੈ। ਨਾਰਾਇਣਨ ਰਾਕੇਟ ਅਤੇ ਪੁਲਾੜ ਯਾਨ ਸੰਚਾਲਨ ਦੇ ਮਾਹਿਰ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।