ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ

Published on: January 8, 2025 12:28 pm

ਸਿੱਖਿਆ \ ਤਕਨਾਲੋਜੀ ਪੰਜਾਬ

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ

ਭਵਾਨੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਭਵਾਨੀਗੜ੍ਹ-ਨਾਭਾ ਸੜਕ ’ਤੇ ਸਕੂਲ ਵੈਨ ਨਾਲ ਇਕ ਸੜਕ ਹਾਦਸਾ ਵਾਪਰਿਆ। ਸੰਸਕਾਰ ਵੈਲੀ ਸਮਾਰਟ ਸਕੂਲ ਦੀ ਵੈਨ ਦੀ ਇੱਕ I20 ਕਾਰ ਨਾਲ ਭਿਆਨਕ ਟੱਕਰ ਹੋ ਗਿਆ। ਹਾਦਸੇ ਵਿੱਚ ਵੈਨ ਵਿੱਚ ਸਫਰ ਕਰ ਰਹੇ 11 ਬੱਚੇ ਜ਼ਖਮੀ ਹੋ ਗਏ।
ਜ਼ਖਮੀ ਬੱਚਿਆਂ ਨੂੰ ਤੁਰੰਤ ਭਵਾਨੀਗੜ੍ਹ ਦੇ ਨਜਦੀਕੀ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਨੂੰ ਫਸਟ ਏਡ ਦਿੱਤੀ ਗਈ। ਸੜਕ ਸੁਰੱਖਿਆ ਫੋਰਸ ਨੇ ਮੌਕੇ ’ਤੇ ਪਹੁੰਚ ਕੇ ਬੱਚਿਆਂ ਦੀ ਮਦਦ ਕੀਤੀ ਅਤੇ ਆਵਾਜਾਈ ਸ਼ੁਰੂ ਕਰਵਾਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।