ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਪੰਜਾਬ

ਤਰਨਤਾਰਨ, 10 ਜਨਵਰੀ, ਦੇਸ਼ ਕਲਿਕ ਬਿਊਰੋ :
ਤਰਨਤਾਰਨ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਪਿਓ-ਪੁੱਤ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੇ ਪੈਰ ਵਿੱਚ ਤਿੰਨ ਗੋਲੀਆਂ ਲੱਗੀਆਂ।ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ।
ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਮੁਹੱਲਾ ਗੁਰੂ ਕਾ ਖੂਹ ਵਿਖੇ ਵਾਪਰੀ। ਜ਼ਖਮੀ ਦੀ ਪਛਾਣ ਕੰਵਲਜੀਤ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਇੱਕ ਭਰਾ ਨਸ਼ੇ ਦਾ ਆਦੀ ਹੈ। ਇਲਾਕੇ ‘ਚ ਰਹਿਣ ਵਾਲਾ ਬੰਤਾ ਅਤੇ ਉਸ ਦਾ ਪੁੱਤਰ ਵਿਨੈ ਚਿੱਟਾ ਵੇਚਣ ਦਾ ਧੰਦਾ ਕਰਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।