ਸਕੂਲ ‘ਚ ਬੱਚਿਆਂ ਤੋਂ ਪਖਾਨੇ ਸਾਫ ਕਰਵਾਏ, ਪ੍ਰਿੰਸੀਪਲ ਬਰਖਾਸਤ

Published on: January 13, 2025 10:39 am

ਰਾਸ਼ਟਰੀ

ਚੇਨਈ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਇੱਕ ਸਕੂਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥਣਾਂ ਨੂੰ ਪਖਾਨੇ ਦੀ ਸਫਾਈ ਕਰਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਸਕੂਲੀ ਵਰਦੀ ਵਿੱਚ ਵਿਦਿਆਰਥਣਾਂ ਝਾੜੂ ਮਾਰਦੀਆਂ ਨਜ਼ਰ ਆ ਰਹੀਆਂ ਹਨ। ਇਹ ਘਟਨਾ ਤਾਮਿਲਨਾਡੂ ਦੇ ਪਾਲਕੋਡੂ ਦੇ ਇੱਕ ਸਕੂਲ ਦੀ ਹੈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਸਫਾਈ ਕਰਨ ਵਾਲੇ ਸਾਰੇ ਵਿਦਿਆਰਥੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ।ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਵਿਦਿਆਰਥੀਆਂ ਤੋਂ ਪਖਾਨੇ ਸਾਫ਼ ਕਰਵਾਉਣ ਤੋਂ ਇਲਾਵਾ ਉਨ੍ਹਾਂ ਤੋਂ ਪਾਣੀ ਭਰਵਾਉਣ ਅਤੇ ਕੈਂਪਸ ਦੀ ਸਫ਼ਾਈ ਵੀ ਕਰਵਾਈ ਜਾਂਦੀ ਹੈ।ਮਾਮਲਾ ਵਧਦੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਪ੍ਰਿੰਸੀਪਲ ਨੂੰ ਬਰਖਾਸਤ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਸਕੂਲ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਹੀ ਕਲਾਸਾਂ ਹਨ। ਸਕੂਲ ਵਿੱਚ ਦਲਿਤ ਭਾਈਚਾਰੇ ਦੇ ਕਰੀਬ 150 ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚੇ ਅਕਸਰ ਸਕੂਲ ਵਿੱਚ ਸਫਾਈ ਦਾ ਕੰਮ ਕਰਕੇ ਥੱਕੇ ਹੋਏ ਘਰ ਪਰਤਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।