ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ

ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ 

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :

ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਦੌਰਾਨ ਧੁੱਪ ਖਿੜਨ ਕਾਰਨ ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਜਿਸ ਦੇ ਨਤੀਜੇ ਵਜੋਂ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਸਧਾਰਣ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਅਗਲੇ 2 ਦਿਨਾਂ ਵਿੱਚ ਮੀਂਹ ਪੈਣ ਦੇ ਅਸਾਰ ਹਨ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਪੰਜਾਬ ਦੇ 11 ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੋਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਅੱਜ 14 ਜਨਵਰੀ ਨੂੰ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅੱਜ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ। ਜਿਸ ਕਰਕੇ 15 ਅਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।।

ਇਸ ਤੋਂ ਇਲਾਵਾ, 15 ਤੋਂ 18 ਜਨਵਰੀ ਦੇ ਵਿਚਕਾਰ ਜੰਮੂ-ਕਸ਼ਮੀਰ, ਲਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ’ਤੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਬਾਅਦ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।