ਅੰਮ੍ਰਿਤਸਰ ਵਿਖੇ ਏਅਰਪੋਰਟ ਰੋਡ ‘ਤੇ ਘਰ ‘ਚ ਧਮਾਕਾ, ਪੁਲਿਸ ਜਾਂਚ ‘ਚ ਜੁਟੀ

Published on: January 14, 2025 11:44 am

ਪੰਜਾਬ

ਅੰਮ੍ਰਿਤਸਰ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਵਿਖੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸੂਤਰਾਂ ਮੁਤਾਬਕ ਧਮਾਕਾ ਇਕ ਘਰ ਦੇ ਅੰਦਰ ਹੋਇਆ, ਪਰ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਬੰਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਜਾਂਚ ਦੌਰਾਨ ਮੀਡੀਆ ਵਾਲਿਆਂ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਵੀ ਰੋਕਿਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।