ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

Published on: January 15, 2025 7:16 am

ਪੰਜਾਬ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

ਖਨੌਰੀ ਸਰਹੱਦ ‘ਤੇ 111 ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਖਨੌਰੀ, 15 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਦਿੱਕਤ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦੇ ਹਨ, ਉਹ ਉਲਟੀਆਂ ਰਾਹੀਂ ਤੁਰੰਤ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ ਸੀ।
ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਖਨੌਰੀ ਸਰਹੱਦ ‘ਤੇ 111 ਕਿਸਾਨ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਫਸਲਾਂ ਅਤੇ ਹੋਰ ਕਿਸਾਨੀ ਮੁੱਦਿਆਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕਰਨ ਲਈ ਪੰਜਾਬ ਭਾਜਪਾ ਅੱਜ ਚੰਡੀਗੜ੍ਹ ‘ਚ ਮੀਟਿੰਗ ਕਰੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।