ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ

ਪੰਜਾਬ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 52ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਤਬੀਅਤ ਨਾਜੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ 111 ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਵੀ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ।
ਦੂਜੇ ਪਾਸੇ, ਸੰਘਰਸ਼ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦੁਆਰਾ ਅੱਜ ਦੁਪਹਿਰ 12 ਵਜੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਪਿੰਡ ਤੋਂ ਘੱਟੋ ਘੱਟ ਇੱਕ ਟ੍ਰੈਕਟਰ-ਟਰਾਲੀ ਲੈ ਕੇ ਜ਼ਰੂਰ ਆਓ। ਇਸੇ ਨਾਲ, ਕਿਸਾਨ ਸੰਘਰਸ਼ ਨੂੰ ਲੈ ਕੇ ਪੁਲੀਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹੈ। ਹਰ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦੁਆਰਾ ਸ਼ੰਭੂ ਬਾਰਡਰ ਤੋਂ ਕਿਸਾਨ ਅੰਦੋਲਨ ਬਾਰੇ ਅੱਜ ਵੱਡਾ ਐਲਾਨ ਕੀਤਾ ਜਾਵੇਗਾ। ਜਦਕਿ 18 ਤਰੀਖ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ SKM ਦੇ ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਸਾਰੇ ਦੇਸ਼ ਵਿੱਚ ਕੱਢਿਆ ਜਾਵੇਗਾ। ਹਰ ਰੋਜ਼ ਹਰਿਆਣਾ ਦੇ ਇੱਕ ਜ਼ਿਲ੍ਹੇ ਤੋਂ ਕਿਸਾਨ ਮੋਰਚੇ ’ਚ ਪਹੁੰਚ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।