ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ‘ ‘ਤੇ ਰੋਕ ਲਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

Published on: January 16, 2025 12:38 pm

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ‘ ‘ਤੇ ਰੋਕ ਲਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਅੰਮ੍ਰਿਤਸਰ, 16 ਜਨਵਰੀ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਨੇਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੰਗਨਾ ਰਣੌਤ ਦੀ ਕੱਲ੍ਹ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ‘ਐਮਰਜੈਂਸੀ‘ ਦੇ ਰਿਲੀਜ਼ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।