ਐੱਸ .ਏ. ਐੱਸ ਨਗਰ 17 ਜਨਵਰੀ, ਦੇ ਸ਼ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀ ਪ੍ਰਯੋਗੀ ਪ੍ਰੀਖਿਆ ਸਬੰਧੀ ਨਵੀਂ ਹਿਦਾਇਤ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ / ਕਾਰਗੁਜਾਰੀ ਵਧਾਉਣ ਲਈ ਦਸਵੀਂ ਸ਼ੇ੍ਣੀ ਮਿਤੀ 07-04-2025 ਤੋਂ 17-04-2025 ਤੱਕ ਅਤੇ ਬਾਰ੍ਹਵੀਂ ਸ਼ੇ੍ਣੀ ਮਿਤੀ 02-04-2025 ਤੋਂ 17-04-2025 ਤੱਕ ਕਰਵਾਈਆਂ ਜਾ ਰਹੀਆਂ ਹਨ। ਸਬੰਧਤ ਸਕੂਲ ਮੁੱਖੀ ਇਨ੍ਹਾਂ ਵਿਸ਼ਿਆਂ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਪਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ ਅਤੇ ਲੋੜ ਸਮੇਂ ਈ-ਮੇਲ [email protected] ਤੇ ਸੰਪਰਕ ਕੀਤਾ ਜਾਵੇ ।
Published on: ਜਨਵਰੀ 17, 2025 9:09 ਬਾਃ ਦੁਃ