ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਪੰਜਾਬ

ਲੁਧਿਆਣਾ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦੀ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਮਹਿਲਾ ਮੇਅਰ ਮਿਲੀ ਹੈ।
ਦਰਅਸਲ, ਇਹ ਸੀਟ ਮਹਿਲਾ ਕੌਂਸਲਰ ਲਈ ਰਾਖਵੀਂ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਵਿੱਚੋਂ ਕਿਸੇ ਦੀ ਚੋਣ ਕਰ ਸਕਦੀ ਹੈ। ਹਾਲਾਂਕਿ ਬਾਅਦ ਵਿੱਚ ਪਾਰਟੀ ਨੇ ਇੰਦਰਜੀਤ ਕੌਰ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ।

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।