ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ

ਪੰਜਾਬ

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦੋ ਦਿਨ ਪਵੇਗਾ ਮੀਂਹ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਸੋਮਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਰਿਹਾ।
ਇਸੇ ਦੌਰਾਨ ਵੈਸਟਨ ਡਿਸਟਰਬੈਂਸ 18 ਜਨਵਰੀ ਨੂੰ ਸਰਗਰਮ ਹੋ ਗਿਆ ਸੀ।ਜਿਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। 23 ਜਨਵਰੀ ਤੱਕ ਪਹਾੜਾਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ 22-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ 22 ਜਨਵਰੀ ਨੂੰ ਪੰਜਾਬ ਨੂੰ ਪ੍ਰਭਾਵਿਤ ਕਰੇਗੀ।
ਜਿਸ ਤੋਂ ਬਾਅਦ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।