ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ

Published on: January 22, 2025 8:45 am

ਪੰਜਾਬ

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦਾ ਮੌਸਮ ਅੱਜ ਤੋਂ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਸੂਬੇ ਵਿੱਚ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.7 ਡਿਗਰੀ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 23.3 ਡਿਗਰੀ ਦਰਜ ਕੀਤਾ ਗਿਆ।
ਹਾਲਾਂਕਿ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।