ਕਪੂਰਥਲਾ : ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਵੱਜਿਆ, ਦੋ ਨੌਜਵਾਨਾਂ ਦੀ ਮੌਤ

Published on: January 22, 2025 12:06 pm

ਪੰਜਾਬ

ਕਪੂਰਥਲਾ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਦੇ ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ।
ਨੌਜਵਾਨਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਭੁਲੱਥ ਦੇ ਪਿੰਡ ਰਾਮਗੜ੍ਹ ਨੇੜੇ ਵਾਪਰੀ ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰ ਪ੍ਰਭਦੀਪ ਅਤੇ ਜਸ਼ਨਦੀਪ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।