ਸਕੂਲ ਪ੍ਰਿੰਸੀਪਲ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਮੁਅੱਤਲ, ਸਕੂਲ ਮੈਨੇਜਰ ਬਰਖਾਸਤ

Punjab

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਤੋਂ ਕੰਮ ਕਰਾਉਣ ਨੂੰ ਲੈ ਕੇ ਸਿੱਖਿਆ ਮੰਤਰੀ ਵੱਲੋਂ ਸਖਤੀ ਨਾਲ ਐਕਸ਼ਨ ਲਿਆ ਗਿਆ ਹੈ। ਸਕੂਲ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਂਮੀਨੈਂਸ) ਜਵਾਹਰ ਨਗਰ (ਲੜਕੇ) ਦੇ ਵਿਦਿਆਰਥੀਆਂ ਤੋਂ ਅਧਿਕਾਰੀ ਨੇ ਬੋਰਡ ਪ੍ਰੀਖਿਆ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਦੀ ਥਾਂ ਸਕੂਲ ਨਿਰਮਾਣ ਵਾਲੀ ਥਾਂ ਉਤੇ ਕੰਮ ਕਰਵਾਇਆ ਗਿਆ। ਕੰਮ ਕਰਾਉਣ ਦੀ ਵੀਡੀਓ ਵੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਅਤੇ ਸਕੂਲ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ।

ਇਸ ਸਬੰਧੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਪ੍ਰਿੰਸੀਪਲ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਰਦਾਸਤਯੋਗ ਨਹੀਂ ਹਨ। ਸਾਰੇ ਸਕੂਲ ਅਧਿਆਪਕਾਂ ਨੂੰ ਚੇਤਾਵਨੀ ਦਿੱਤੀ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।