ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ

NRI ਰਾਸ਼ਟਰੀ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ, 25 ਜਨਵਰੀ, ਦੇਸ਼ ਕਲਿਕ ਬਿਊਰੋ :
ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।
13 ਨਵੰਬਰ 2024 ਨੂੰ ਰਾਣਾ ਨੇ ਹਵਾਲਗੀ ਦੇ ਫੈਸਲੇ ਵਿਰੁੱਧ ਅਪੀਲ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ 21 ਜਨਵਰੀ ਨੂੰ ਰੱਦ ਕਰ ਦਿੱਤਾ।
ਹਵਾਲਗੀ ਤੋਂ ਬਚਣ ਲਈ ਰਾਣਾ ਕੋਲ ਇਹ ਆਖਰੀ ਮੌਕਾ ਸੀ। ਇਸ ਤੋਂ ਪਹਿਲਾਂ ਉਸਨੇ ਸਾਨ ਫਰਾਂਸਿਸਕੋ ਦੀ ਇੱਕ ਅਦਾਲਤ ਵਿੱਚ ਅਪੀਲ ਕੀਤੀ ਸੀ, ਜਿੱਥੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਅਮਰੀਕੀ ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਦੋਹਾਂ ਦੇਸ਼ਾਂ ਵਿਚਾਲੇ ਹਵਾਲਗੀ ਸੰਧੀ ਦੇ ਤਹਿਤ ਉਸ ਨੂੰ ਭਾਰਤ ਭੇਜਿਆ ਜਾ ਸਕਦਾ ਹੈ।
ਮੁੰਬਈ ਪੁਲਸ ਦੀ ਚਾਰਜਸ਼ੀਟ ਮੁਤਾਬਕ ਰਾਣਾ ਹਮਲੇ ਦੀ ਜਗ੍ਹਾ ਅਤੇ ਭਾਰਤ ਆਉਣ ਤੋਂ ਬਾਅਦ ਠਹਿਰਣ ਦੀਆਂ ਥਾਵਾਂ ਦੱਸਣ ‘ਚ ਅੱਤਵਾਦੀਆਂ ਦੀ ਮਦਦ ਕਰ ਰਿਹਾ ਸੀ।ਇਹ ਬਲੂਪ੍ਰਿੰਟ ਰਾਣਾ ਨੇ ਹੀ ਤਿਆਰ ਕੀਤਾ ਸੀ, ਜਿਸ ਦੇ ਆਧਾਰ ‘ਤੇ ਇਹ ਹਮਲਾ ਕੀਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।