ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਪੰਜਾਬ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਇੱਕ ਨੌਜਵਾਨ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਅਤਿ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਇਸ ਘਟਨਾ ਲਈ ਜ਼ਿੰਮੇਵਾਰ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।ਮੁਲਜ਼ਮਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ, ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।