ਦੋ ਧਿਰਾਂ ’ਚ ਹੋਈ ਲੜਾਈ, 4 ਦੀ ਮੌਤ

ਰਾਸ਼ਟਰੀ

ਜਬਲਪੁਰ, 27 ਜਨਵਰੀ, ਦੇਸ਼ ਕਲਿੱਕ ਬਿਓਰੋ :

ਮੱਧ ਪ੍ਰਦੇਸ਼ ਵਿੱਚ ਅੱਜ ਦੋ ਧਿਰਾਂ ਵਿੱਚਕਾਰ ਹੋਏ ਟਕਰਾਅ ਨੇ ਖੂਨੀ ਰੂਪ ਧਾਰ  ਲਿਆ ਜਿਸ ਵਿੱਚ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਜ਼ਿਲ੍ਹਾ ਜਬਲਪੁਰ ਦੇ ਪਾਟਨ ਖੇਤਰ ਵਿੱਚ ਇਕ ਧਿਰ ਨੇ ਦੂਜੀ ਧਿਰ ਉਤੇ ਅਚਨਾਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 4 ਲੋਕਾਂ ਦੀ ਜਾਨ ਚਲੀ ਗਈ ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਪਿੰਡ ਮਿਾਰੀ ਵਿੱਚ ਅੱਜ ਸਵੇਰੇ ਕਰੀਬ 11 ਵਜੇ ਇਹ ਘਟਨਾ ਵਾਪਰੀ ਹੈ। ਦੋ ਧਿਰਾਂ ਵਿੱਚ ਆਪਸੀ ਬਹਿਸ ਹੋਈ ਜਿਸ ਤੋਂ ਬਾਅਦ ਹਿੰਸਕ ਰੂਪ ਧਾਰਨ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਦੋ ਧਿਰਾਂ ਵਿੱਚ ਪੁਰਾਣੀ ਰੰਜਿਸ਼ ਚਲਦੀ ਸੀ। ਉਨ੍ਹਾਂ ਦੱਸਿਆ ਕਿ ਤਿੰਨ ਨੌਜਵਾਨਾਂ ਦੀ ਮੌਕੇ ਉਤੇ ਮੌਤ ਹੋ ਗਈ ਤੇ ਇਕ ਨੇ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਇਸ ਘਟਨਾ ਵਿੱਚ ਹੋਰ ਕਈ ਜ਼ਖਮੀ ਹੋਏ ਹਨ ਜਿੰਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।