ਵਿਧਾਇਕ ਕੁਲਵੰਤ ਸਿੰਘ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਸਖ਼ਤ ਨਿਖੇਧੀ

ਟ੍ਰਾਈਸਿਟੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਸਖ਼ਤ ਨਿਖੇਧੀ

ਕਿਸੇ ਨੂੰ ਵੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ : ਕੁਲਵੰਤ ਸਿੰਘ

ਮੋਹਾਲੀ 27 ਜਨਵਰੀ, ਦੇਸ਼ ਕਲਿੱਕ ਬਿਓਰੋ

ਐਸ.ਏ.ਐਸ ਨਗਰ, ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੇ ਮਨ ਨੂੰ ਠੇਸ ਪੁੱਜੀ ਹੈ | ਉਨ੍ਹਾਂ ਕਿਹਾ ਸੂਬਾ ਸਰਕਾਰ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ‘ਚ ਲਿਆ ਕੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਸ ਮੰਦਭਾਗੇ ਕਾਰੇ ਲਈ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸ਼ਜਾ ਦਿੱਤੀ ਜਾਵੇ | ਪੰਜਾਬ ਪੁਲਿਸ ਡੂੰਘਾਈ ਨਾਲ ਇਸ ਘਟਨਾ ਦੀ ਜਾਂਚ ‘ਚ ਜੁਟੀ ਹੈ |

ਵਿਧਾਇਕ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ। ਪੰਜਾਬ ਦੀ ਗੁਰੂਆਂ ਪੀਰਾਂ ਦੀ ਧਰਤੀ ‘ਤੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ | ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਲੋਕ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।