ਫਗਵਾੜਾ ’ਚ ਕਾਂਗਰਸ ਨੂੰ ਝਟਕਾ, ਤਿੰਨ ਕੌਂਸਲਰ ‘ਆਪ’ ਵਿਚ ਸ਼ਾਮਲ

Published on: January 28, 2025 2:29 pm

ਪੰਜਾਬ

ਫਗਵਾੜਾ, 28 ਜਨਵਰੀ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਿੰਨ ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਾਂਗਰਸ ਦੇ ਕੌਂਸਲਰ ਪਦਮ ਦੇਵ ਸੁਧੀਰ ਨਿਕਾ, ਰਾਮਪਾਲ ਉਪਲ ਤੇ ਮਨੀਸ਼ ਪ੍ਰਭਾਕਰ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਹ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਹਰਨੂਰ ਹਰਜੀ ਮਾਨ, ਦਲਜੀਤ ਰਾਜੂ ਦਰਵੇਸ਼ ਦੀ ਹਾਜ਼ਰੀ ਵਿਚ ਆਮ ਆਦਮੀ ‘’ਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਆਏ ਸਾਰੇ ਕੌਂਸਲਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।