ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾ

Punjab

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾ
ਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ ਤੋਂ ਲੋਕਾਂ ਨੂੰ ਸੰਦੇਸ਼ ਦਿੱਤਾ।
ਉਨ੍ਹਾਂ ਲੋਕਾਂ ਨੂੰ 12 ਫਰਵਰੀ ਨੂੰ ਖਨੌਰੀ ਬਾਰਡਰ ਵਿਖੇ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਆਉਣ ਨਾਲ ਮੈਨੂੰ ਊਰਜਾ ਮਿਲਦੀ ਹੈ।ਡੱਲੇਵਾਲ ਨੇ ਕਿਹਾ ਕਿ ਦੇਸ਼ ਵਿਚ ਇਹ ਭਾਵਨਾ ਪੈਦਾ ਹੋ ਰਹੀ ਹੈ ਕਿ ਦੇਸ਼ ਨੂੰ ਐਮਐਸਪੀ ਕਾਨੂੰਨੀ ਗਾਰੰਟੀ ਮਿਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੇਰੀ ਭਾਵਨਾ ਹੈ ਕਿ 12 ਤਰੀਕ ਨੂੰ ਕਿਸਾਨ, ਮਜ਼ਦੂਰ ਅਤੇ ਸਾਰੇ ਦੇਸ਼ ਵਾਸੀ 4 ਤਰੀਕ ਦੀ ਤਰ੍ਹਾਂ ਖਨੌਰੀ ਬਾਰਡਰ ‘ਤੇ ਇਕੱਠੇ ਹੋਣ। ਸਭ ਨੂੰ ਰਲ ਮਿਲ ਕੇ ਅਕਾਲ ਪੁਰਖੁ ਦੇ ਚਰਨਾਂ ਵਿੱਚ ਅਰਦਾਸ ਕਰਨੀ ਚਾਹੀਦੀ ਹੈ। ਲੋਕ ਚਾਹੁੰਦੇ ਹਨ ਕਿ ਮੈਂ 14 ਤਰੀਕ ਨੂੰ ਮੀਟਿੰਗ ਵਿੱਚ ਸ਼ਾਮਲ ਹੋਵਾਂ। ਤੁਹਾਡਾ ਆਉਣਾ ਮੈਨੂੰ ਊਰਜਾ ਪ੍ਰਦਾਨ ਕਰਦਾ ਹੈ। ਹੋ ਸਕਦਾ ਹੈ ਕਿ ਤੁਹਾਡੇ ਆਉਣ ਨਾਲ ਮੈਂ ਮੀਟਿੰਗ ਵਿੱਚ ਜਾ ਸਕਾਂ।ਸਾਰੇ 12 ਤਰੀਕ ਨੂੰ ਇਕੱਠੇ ਹੋਵੋ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।