ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

Published on: January 28, 2025 12:41 pm

ਪੰਜਾਬ

ਸੰਗਰੂ, 28 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ :

ਪੰਜਾਬ ਤੋਂ ਚੰਗੇ ਭਵਿੱਖ ਲਈ ਕੈਨੇਡਾ ਗਏ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਪੈਣ ਮੌਤ ਹੋ ਗਈ। ਪਿੰਡ ਚੱਠਾ ਸੇਖਵਾਂ ਦੇ ਰਹਿਣ ਵਾਲੇ ਨੌਜਵਾਨ ਪਵਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਵਨਦੀਪ ਸਿੰਘ ਡੇਢ ਕੁ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਗਿਆ ਸੀ। ਬੀਤੇ ਦਿਨੀਂ ਕੈਨੇਡਾ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਭਾਰਤ ਮੰਗਵਾਉਣ ਦੀ ਮੰਗ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।