ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Published on: January 29, 2025 1:16 pm

ਰੁਜ਼ਗਾਰ

ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ

                   ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਮਿਤੀ 30-1-2025 ਨੂੰ ਸਮਾਂ ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ  ਪ੍ਰਾਈਵੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਵੱਖ-ਵੱਖ ਆਸਾਮੀਆਂ ਲਈ ਇੰਟਰਵਿਊ ਲਈ  ਜਾਣੀ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਦੀ ਯੋਗਤਾ ਘੱਟ ਤੋਂ ਘੱਟ 10ਵੀ ਪਾਸ ਅਤੇ ਵੱਧ ਤੋਂ ਵੱਧ ਗ੍ਰੈਜੂਏਸ਼ਨ  ਹੋਵੇ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੁਜ਼ਗਾਰ ਪ੍ਰਾਰਥੀ ਮਿਤੀ 30-01-2025 ਨੂੰ ਆਪਣੇ ਅਸਲ ਦਸਤਾਵੇਜ਼ ਜਿਵੇ ਕਿ ਯੋਗਤਾ ਸਰਟੀਫਿਕੇਟ,ਅਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਰੀਜ਼ਊਮ ਅਤੇ ਫੋਟੋ ਕਾਪੀਆਂ  ਲੈ ਕੇ ਸਮੇਂ ਸਿਰ ਹਾਜ਼ਰ ਹੋਣ ।

                   ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193, ਤੇ ਸੰਪਰਕ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।