ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਪੰਜਾਬ

ਮਾਨਸਾ, 29 ਜਨਵਰੀ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 2 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਐਨ.ਐਮ.ਐਮ. ਐਸ. ਤੇ ਪੀ.ਐਸ.ਟੀ.ਐਸ.ਈ. (ਜਮਾਤ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ. (ਜਮਾਤ ਦਸਵੀਂ) ਦੀਆਂ ਪ੍ਰੀਖਿਆਵਾਂ ਸਾਲ 2024-25 ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਪ੍ਰੀਖਿਆਂ ਕੇਂਦਰਾਂ ਵਿੱਚ ਹੋਣੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸਮਰ ਫੀਲਡ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਮਨੂ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ, ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਸ਼੍ਰੀ ਹਿੱਤ ਅਭਿਲਾਸ਼ੀ ਵਿਦਿਆ ਮੰਦਿਰ ਸਕੂਲ ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਦਸ਼ਮੇਸ਼ ਇੰਟਰਨੈਸ਼ਨਲ ਸਕੂਲ ਸਰਦੂਲਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਐਸ.ਓ.ਈ. ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਦਸ਼ਮੇਸ਼ ਪਬਲਿਕ ਸਕੂਲ ਮਾਨਸਾ ਵਿਖੇ ਕਰਵਾਈ ਜਾਵੇਗੀ।
  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟੇ੍ਰਟ ਨੇ ਉਕਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਈ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਹੁਕਮ 02 ਫਰਵਰੀ 2025 ਲਈ ਲਾਗੂ ਰਹੇਗਾ।

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।