ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ

ਪੰਜਾਬ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ

ਲੁਧਿਆਣਾ: 29 ਜਨਵਰੀ, ਦੇਸ਼ ਕਲਿੱਕ ਬਿਓਰੋ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ।
ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ ਕੇ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਪੱਤਰ ਵਿੱਚ ਲਿਖਿਆ ਸੀ
ਕਿ ਰਮਨ ਬਾਲਾ ਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਸਕੀਮ ਤਹਿਤ ਅਲਾਟ ਹੋਏ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਆਈ ਸੀ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪਹਿਲਾਂ ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਗਈ ਅਤੇ ਫਿਰ ਤਿੰਨ ਮਹੀਨੇ ਪਹਿਲਾਂ ਈਡੀ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਈ।
ਈਡੀ ਨੇ ਆਈਪੀਸੀ 1860 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਦਰਜ 02 ਐਫਆਈਆਰਜ਼ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮਨਪਸੰਦ ਵਿਅਕਤੀਆਂ ਨੂੰ ਪਲਾਟ ਅਲਾਟ ਕੀਤੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।